ਕੈਪਟਨ ਦੀ ਕਿਸਾਨਾਂ ਨਾਲ ਗੱਲਬਾਤ ‘ਤੇ ਅਕਾਲੀ ਦਲ ਆਗੂ ਨੇ ਕਹੀ ਵੱਡੀ ਗੱਲ ! - farmers
🎬 Watch Now: Feature Video
ਲੁਧਿਆਣਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਬੀਤੇ ਦਿਨ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਸੀ ਕਿ ਉਹ ਕੁਝ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰੀ ਗ੍ਰਹਿ ਮੰਤਰੀ (Union Home Minister) ਨੂੰ ਮਿਲਣਗੇ ਅਤੇ ਮਸਲਾ ਹੱਲ ਕਰਵਾਉਣ ਬਾਰੇ ਵਿਚਾਰ ਕਰਨਗੇ। ਕੈਪਟਨ ਦੇ ਇਸ ਬਿਆਨ ਨੂੰ ਲੈਕੇ ਅਕਾਲੀ ਦਲ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮਥਿੰਗ ਵਿਲ ਹੈਪਨ ਪਰ ਗਰੇਵਾਲ ਦੇ ਜਵਾਬ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਜੇਕਰ ਕੈਪਟਨ ਕਿਸਾਨਾਂ ਦਾ ਮਸਲਾ ਹੱਲ ਕਰਵਾ ਲੈਂਦੇ ਹਨ ਅਤੇ ਖੇਤੀ ਕਾਨੂੰਨ (Agricultural law) ਰੱਦ ਕਰਵਾਉਂਦੇ ਹਨ ਅਤੇ ਪਾਰਟੀ ਬਣਾ ਕੇ ਚੋਣ ਲੜਦੇ ਹਨ ਤਾਂ ਕੀ ਪਿੰਡਾਂ ਦੇ ਵਿੱਚ ਅਕਾਲੀ ਦਲ (Akali Dal) ਨੂੰ ਨੁਕਸਾਨ ਹੋਵੇਗਾ ਤਾਂ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂਕਿ ਕਿਸਾਨ ਭਾਜਪਾ ਦੇ ਹੱਕ ਵਿੱਚ ਨਹੀਂ ਭੁਗਤਣਗੇ । ਕਿਸਾਨਾਂ ਦਾ ਭਾਜਪਾ ਨੇ ਜੋ ਨੁਕਸਾਨ ਕੀਤਾ ਇੰਨੀ ਜਲਦੀ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।