ਝੋਨੇ ਦੀ ਖਰੀਦ 11 ਅਕਤੂਬਰ ਨੂੰ ਕਰਨ ਦੇ ਫ਼ੈਸਲੇ ਦਾ ਅਕਾਲੀ ਦਲ ਨੇ ਕੀਤਾ ਵਿਰੋਧ - ਪੰਜਾਬ ਅਤੇ ਹਰਿਆਣਾ
🎬 Watch Now: Feature Video
ਚੰਡੀਗੜ੍ਹ : ਭਾਰਤ ਸਰਕਾਰ (Government of India) ਨੇ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਅਕਾਲੀ ਦਲ ਨੇ ਪੂਰਾ ਵਿਰੋਧ ਕੀਤਾ। ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਕਿਹਾ ਕਿ ਇਹ ਕੇਂਦਰ ਦਾ ਨਾਦਰਸ਼ਾਹੀ ਫਰਮਾਨ ਹੈ ਤੇ ਪੰਜਾਬ ਸਰਕਾਰ ਇੱਕ ਦੂਜੇ ਦੇ ਕੱਪੜੇ ਪਾੜਨ ਤੇ ਲੱਗੇ ਹੋਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਚਿੰਤਾਂ ਨਾ ਤਾਂ ਕੇਂਦਰ ਸਰਕਾਰ ਨੂੰ ਹੈ ਤੇ ਨਾ ਹੀ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਚਿੰਤਾ ਹੈ। ਦੂਜੇ ਪਾਸੇ ਬਿਕਰਮ ਮਜੀਠੀਆ ਨੇ ਵੀ ਕੇਂਦਰ ਤੇ ਪੰਜਾਬ ਸਰਕਾਰ ਉੱਤੇ ਜੰਮ ਕੇ ਨਿਸ਼ਾਨਾਂ ਸਾਧਿਆ। ਅਕਾਲੀ ਦਲ ਨੇ ਕਿਹਾ ਕਿ ਇਹ ਫਰਮਾਨ ਵਾਪਸ ਲੈਣਾ ਚਾਹੀਂਦਾ ਤੇ ਝੌਨੇ ਦੀ ਖਰੀਦ ਤੁਰੰਤ ਸ਼ੁਰੂ ਕਰਨੀ ਚਾਹੀਂਦੀ ਹੈ।