ਅਕਾਲੀ ਦਲ ਨੇ ਆਪ ਤੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤਾ ਧਰਨਾ ਪ੍ਰਦਰਸ਼ਨ - Congress government
🎬 Watch Now: Feature Video

ਅੰਮ੍ਰਿਤਸਰ : ਪਿਛਲੇ ਦਿਨੀਂ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਚੌਂਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਚਲਦੇ ਉਨ੍ਹਾਂ ਵੱਲੋਂ ਕੈਪਟਨ ਸਰਕਾਰ ਵੱਲੋਂ ਚੋਣਾਂ ਦੇ ਮੌਕੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਪ੍ਰਤੀ ਸਰਕਾਰ ਨੂੰ ਆੜੇ ਹੱਥੀਂ ਲੈਂਦੀਆਂ ਜੰਮ ਕੇ ਕੋਸਿਆ। ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਪ੍ਰਵਾਸੀ ਭਾਈਚਾਰਾ ਆਗੂ ਮਹੇਸ਼ ਵਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਮੌਕੇ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਪੁਰਾ ਨਹੀਂ ਕੀਤਾ। ਘਰ-ਘਰ ਨੌਕਰੀ, ਨੌਜਵਾਨਾਂ ਨੂੰ ਸਮਾਰਟਫੋਨ, ਬੇਰੁਜ਼ਗਾਰੀ ਭੱਤਾ, ਸਸਤੀ ਬਿਜਲੀ, ਸ਼ੰਗਨ ਸਕੀਮ ,ਕਰਜਾ ਮੁਆਫ ਨੂੰ ਲੈਕੇ ਜੋ ਸਰਕਾਰ ਦਾ ਪੂਰਾ ਕਾਰਜਕਾਲ ਮੁਕਤ ਹੋਣ ਤੱਕ ਵੀ ਪੂਰੇ ਨਹੀਂ ਕੀਤੇ ਗਏ ਹਨ। ਇਸ ਦੇ ਚਲਦਿਆਂ ਉਹ ਰੋਸ ਪ੍ਰਦਰਸ਼ਨ ਕਰਨ ਲਈ ਸੜਕਾਂ ਉੱਤੇ ਉਤਰੇ ਹਨ।