ਕੋਰੋਨਾ ਨੂੰ ਲੈਕੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਕੀਤੀ ਸਖ਼ਤੀ - ਹਦਾਇਤਾਂ ਦੀ ਪਾਲਣਾ ਕੀਤੀ ਜਾਵੇ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਡੀ.ਸੀ ਦਾ ਕਹਿਣਾ ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਕਰਫਿਊ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਮਾਸਕ ਪਾ ਕੇ ਰੱਖਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਕਰ ਕੋਈ ਬਿਨ੍ਹਾਂ ਮਾਸਕ ਤੋਂ ਘੁੰਮਦਾ ਪਾਇਆ ਗਿਆ ਤਾਂ ਉਸ ਨੂੰ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਕੋਰੋਨਾ ਟੈਸਟ ਵੀ ਮੌਕੇ 'ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਈ ਜਾਵੇ।