ਮੁੱਖ ਮੰਤਰੀ ਦਾ ਸੂਬੇ 'ਤੇ ਕੋਈ ਕਾਬੂ ਨਹੀਂ: ਅਰੋੜਾ - ਵਿਧਾਇਕ ਅਮਨ ਅਰੋੜਾ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਮੰਤਰੀਆਂ ਅਤੇ ਸੰਤਰੀਆਂ ਵਿੱਚ ਇੱਕ ਅਹਿਮ ਮੀਟਿੰਗ ਵਿੱਚ ਹੋਈ ਤਲਖੀ ਤੋਂ ਬਾਅਦ ਸਿਆਸਤ ਗਰਮ ਹੋ ਚੁੱਕੀ ਹੈ। ਵਿਰੋਧੀ ਧਿਰ ਇਸ ਮੁੱਦੇ ਨੂੰ ਲੈ ਕੇ ਸਰਕਾਰ ਖ਼ਾਸ ਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲੇ ਬੋਲ ਰਹੀ ਹੈ। ਆਮ ਆਦਮੀ ਦੇ ਵਿਧਾਇਕ ਅਮਨ ਅਰੋੜਾ ਨੇ ਤਾਂ ਇਸ ਘਟਨਾ ਨੂੰ ਅਧਾਰ ਬਣਾ ਕੇ ਮੁੱਖ ਮੰਤਰੀ ਦਾ ਅਸਤੀਫਾ ਮੰਗ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਦੀ ਇਸ ਘਟਨਾ ਨੇ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦਾ ਸੂਬੇ ਉੱਤੇ ਕੋਈ ਕੰਟਰੋਲ ਨਹੀਂ ਹੈ।