ਕਣਕ ਦੀ ਖਰੀਦ ਤੋਂ ਪਹਿਲਾਂ ਅਨਾਜ ਮੰਡੀਆਂ ਨੂੰ ਸੈਨੇਟਾਈਜ਼ ਕਰਨ ਦੀ ਕੀਤੀ ਗਈ ਸ਼ੁਰੂਆਤ - ਰੋਗਾਣੂ-ਮੁਕਤ
🎬 Watch Now: Feature Video

ਮਾਨਸਾ : ਕੋਰੋਨਾ ਵਾਇਰਸ ਕਾਰਨ ਲੱਗੇ ਦੇਸ਼ ਭਰ ਵਿੱਚ ਕਰਫਿਊ ਦੇ ਕਾਰਨ 15 ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਜਿਸ ਨੂੰ ਲੈ ਕੇ ਮੰਡੀਆਂ ਨੂੰ ਰੋਗਾਣੂ-ਮੁਕਤ ਕਰਨ ਦੀ ਸ਼ੁਰੂਆਤ ਵੀ ਮਾਰਕੀਟ ਕਮੇਟੀ ਮਾਨਸਾ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਰੋਗਾਣੂ-ਮੁਕਤ ਕਰਨ ਦੀ ਸ਼ੁਰੂਆਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ ਨੇ ਕਰਵਾਈ। ਬਿਕਰਮ ਸਿੰਘ ਮੋਫਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੇ ਚੱਲਦਿਆਂ ਹੀ ਅਨਾਜ ਮੰਡੀਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ 115 ਮੰਡੀਆਂ ਹਨ ਅਤੇ ਦਸ ਮਸ਼ੀਨਾਂ ਸੈਨੇਟਾਈਜ਼ ਕਰਨ ਲਈ ਲਗਾਈਆਂ ਗਈਆਂ ਹਨ।