ਦਰੱਖਤ ਨਾਲ ਲਟਕਦੀ ਲਾਸ਼ ਮਿਲਣ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ - Sri Muktsar Sahib
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਹਲਕਾ ਗਿੱਦੜਬਾਹਾ ਦੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਰੇਲਵੇ ਸਟੇਸ਼ਨ ਦੇ ਨਜ਼ਦੀਕ ਸ਼ਖ਼ਸ ਦੀ ਦਰੱਖਤ ਦੇ ਨਾਲ ਲਟਕਦੀ ਲਾਸ਼ ਮਿਲੀ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਪੁਲਿਸ (Police) ਨੇ ਮੌਕੇ ਉੱਪਰ ਪਹੁੰਚ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ (Police officer) ਨੇ ਦੱਸਿਆ ਘਟਨਾ ਦੀ ਸੂਚਨਾ ਮਿਲਣ ਤੇ ਉਹ ਇੱਥੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੀ ਨਜਦੀਕ ਦਰੱਖਤ ਦੇ ਨਾਲ ਲਟਕਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਸਕਾਰ ਦੇ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।