ਕੱਚੀ ਨਹਿਰ ਚੋਂ ਵਿਅਕਤੀ ਦੀ ਮਿਲੀ ਲਾਸ਼ ਕੀਤੀ ਵਾਰਿਸਾਂ ਹਵਾਲੇ - ਮੱਲਾਂਵਾਲਾ ਪੁਲਿਸ
🎬 Watch Now: Feature Video
ਫ਼ਿਰੋਜ਼ਪੁਰ: ਮੱਲਾਂਵਾਲਾ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਗੁੰਮ ਹੋਏ ਵਿਅਕਤੀ ਦੀ ਲਾਸ਼ ਕੱਚੀ ਨਹਿਰ ਵਿੱਚੋਂ ਮਿਲੀ, ਜੋ ਜੈਮਲਵਾਲਾ ਤੋਂ ਅੱਗੇ ਪਿੰਡਾਂ ਨੂੰ ਜਾਂਦੀ ਸੀ। ਇਸ ਦੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਜਤਿੰਦਰ ਸਿੰਘ ਮੱਲਾਂਵਾਲਾ ਨੇ ਦੱਸਿਆ ਕਿ ਪਿੰਡ ਜੈਮਲਵਾਲਾ ਦੇ ਸਰਪੰਚ ਵੱਲੋਂ ਫੋਨ 'ਤੇ ਇਤਲਾਹ ਦਿੱਤੀ ਗਈ ਕਿ ਪਿੰਡ ਕੋਲੋਂ ਲੰਘ ਰਹੀ ਕੱਸੀ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਦੀ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਗਈ ਤਾਂ ਇਹ ਵਿਅਕਤੀ ਜਲੰਧਰ ਸਿੰਘ ਪੁੱਤਰ ਮਹਿਲ ਸਿੰਘ ਪਿੰਡ ਹਾਲੇ ਵਾਲਾ ਜਿਸ ਦੀ ਕੁੱਝ ਦਿਨ ਪਹਿਲਾਂ ਗੁੰਮਸ਼ੁਦਗੀ ਦੀ ਰਿਪੋਰਟ ਲਿਖਾਈ ਗਈ ਸੀ। ਐੱਸ.ਐੱਚ.ਓ ਵੱਲੋਂ ਦੱਸਿਆ ਗਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਕਰ ਦਿੱਤੀ ਗਈ ਹੈ।