ਪਿੰਡ ਤਾੜੀ ਦੇ ਖੇਤਾਂ ’ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ - ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10612895-61-10612895-1613219931316.jpg)
ਜਲੰਧਰ: ਕਸਬਾ ਗੋਰਾਇਆ ਨਜ਼ਦੀਕੀ ਪਿੰਡ ਤਾੜੀ ਦੇ ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਰਣਜੀਤ ਸਿੰਘ ਨੇ ਦੱਸਿਆ ਕਿ ਆਪਣੇ ਗੁਆਢੀਂ ਨਾਲ ਖੇਤਾਂ ’ਚ ਕੰਮ ਕਰ ਰਹੇ ਸਨ ਤਾਂ ਉਨ੍ਹਾਂ ਨੇ ਦੇਖਿਆ ਕਿ ਖੇਤ ’ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ਇਸ ਦੀ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ਤੇ ਪੁੱਜੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਲਾਸ਼ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪਰ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਈ ਹੈ।