'ਭਾਰਤ ਬੰਦ' ਦੇ ਸੱਦੇ ਨੂੰ ਮਿਲਿਆ ਆਮ ਲੋਕਾਂ ਦਾ ਭਰਵਾਂ ਹੁੰਗਾਰਾ - ਭਾਰਤ ਬੰਦ
🎬 Watch Now: Feature Video

ਫਿਰੋਜ਼ਪੁਰ: ਕਿਸਾਨ ਜਥੇਬੰਦੀ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਸ਼ਹਿਰ ’ਚ ਮਾਰਚ ਕਰਕੇ ਮੇਨ ਚੌਕ ਵਿਚ ਧਰਨਾ ਲਾ ਆਵਾਜਾਈ ਠੱਪ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨ ਵਿਰੋਧੀ ਐਕਟ ਪਾਸ ਕੀਤਾ ਹੇੈ, ਉਸ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਹ ਸੰਘਰਸ਼ ਹੁਣ ਦਿੱਲੀ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਮਝ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਦੇਸ਼ ਦੇ ਕਿਸਾਨ ਉਨ੍ਹਾਂ ਚਿਰ ਘਰਾਂ ਵਿੱਚ ਆਰਾਮ ਨਾਲ ਨਹੀਂ ਬੈਠਣਗੇ, ਜਿੰਨਾ ਚਿਰ ਉਕਤ ਬਣਾਏ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ।