ਭਾਰਤ ਬੰਦ ਦੇ ਸੱਦੇ ਨੂੰ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਨੇ ਦਿੱਤਾ ਸਮੱਰਥਨ
🎬 Watch Now: Feature Video
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਵਿੱਚ ਅੰਦੋਲਨ ਚੱਲ ਰਿਹਾ ਹੈ। ਜਿਸ ਦੇ ਸਬੰਧ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦਾ ਸਦਾ ਦਿੱਤਾ ਗਿਆ। ਜਿਥੇ ਕਿਸਾਨੀ ਸੰਘਰਸ਼ ਦਾ ਵੱਖ ਵੱਖ ਵਰਗਾਂ ਦੇ ਲੋਕ ਸਮੱਰਥਨ ਕਰ ਰਹੇ ਹਨ ਉਥੇ ਹੀ ਵਕੀਲ ਵੀ ਇਸ ਸੰਘਰਸ਼ ਦੇ ਵਿੱਚ ਆ ਗਏ ਹਨ। ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਬਾਰ ਐਸੋਸੀਏਸ਼ਨ ਵਲੋਂ 8 ਦਸੰਬਰ ਨੂੰ ਪੂਰਨ ਤੌਰ 'ਤੇ ਕੋਰਟ ਦੇ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਕੋਰਟ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।