ਦਿਹਾਤੀ ਮਜ਼ਦੂਰ ਸਭਾ ਦਾ ਕਾਫ਼ਲਾ ਕਿਸਾਨੀ ਅੰਦੋਲਨ ਲਈ ਦਿੱਲੀ ਹੋਇਆ ਰਵਾਨਾ - ਦਿਹਾਤੀ ਮਜ਼ਦੂਰ ਸਭਾ
🎬 Watch Now: Feature Video
ਜਲੰਧਰ: ਫਿਲੌਰ ਵਿਖੇ ਦਿਹਾਤੀ ਮਜ਼ਦੂਰ ਸਭਾ ਦਾ ਕਾਫ਼ਲਾ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਗਿਆ ਹੈ। ਦਿਹਾਤੀ ਮਜ਼ਦੂਰ ਸਭਾ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ 2 ਮਹੀਨੇ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਹੱਦਾਂ 'ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪਰ ਕੇਂਦਰ ਸਰਕਾਰ ਹਾਲੇ ਤੱਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਹ ਖੇਤੀ ਕਾਨੂੰਨ ਦੇਸ਼ ਵਿੱਚ ਆ ਜਾਂਦੇ ਹਨ ਤਾਂ ਇਸ ਦੇ ਨਤੀਜੇ ਬਹੁਤ ਹੀ ਭਿਆਨਕ ਹੋਣਗੇ। ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਦੇ ਨਾਲ ਹਰ ਇੱਕ ਵਰਗ ਦੇ ਲੋਕਾਂ ਨੂੰ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਵੀ ਕਿਸਾਨਾਂ ਦੀ ਹਮਾਇਤ ਵਿੱਚ ਅੰਦੋਲਨ ਵਿੱਚ ਡੱਟੇ ਰਹਿਣਗੇ।