ਕੇਂਦਰੀ ਸਿੱਖ ਅਜਾਇਬ ਘਰ ਵਿੱਚ 3 ਸਿੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਸਥਾਪਿਤ - Central Sikh Museum
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ ਬਾਬਾ ਰਾਮ ਸਿੰਘ ਨਾਨਕਸਰ ਸੀਂਗੜਾ 'ਤੇ ਬਾਬਾ ਨਿਸਾਰ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਕੌਮ ਦਾ ਜਿਉਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ।