ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਚੇਅਰਮੈਨ ਵੱਲੋਂ ਅਸਤੀਫ਼ਾ - ਕਿਸਾਨ ਆਗੂਆਂ ਤੋਂ ਬਿਨਾਂ ਪੁੱਛੇ ਪਾਸ ਕੀਤੇ
🎬 Watch Now: Feature Video

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨੇ ਜਾਰੀ ਹਨ। ਉਥੇ ਹੀ ਇਸ ਸੰਘਰਸ਼ ਦੇ ਵਿਚ ਸਹਿਯੋਗ ਦੇਣ ਦੇ ਲਈ ਵੱਖ-ਵੱਖ ਨਾਮਵਰ ਸ਼ਖਸੀਅਤਾਂ ਦੇ ਵੱਲੋਂ ਆਪਣੇ ਐਵਾਰਡ ਵਾਪਸ ਕੀਤੇ ਗਏ। ਇਸੇ ਤਹਿਤ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੰਦੇ ਹੋਏ ਚਾਈਲਡ ਵੈੱਲਫੇਅਰ ਕਮੇਟੀ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਅਸ਼ਵਨੀ ਅਬਰੋਲ ਨੇ ਡੀਸੀ ਫਤਿਹਗੜ੍ਹ ਸਾਹਿਬ ਨੂੰ ਆਪਣਾ ਅਸਤੀਫ਼ਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਕਿਸਾਨ ਵੀ ਮੌਜੂਦ ਰਹੇ। ਅਸਤੀਫਾ ਦਿੰਦੇ ਹੋਏ ਅਸ਼ਵਨੀ ਅਬਰੋਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਦੇਖਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਕਿਉਂਕਿ ਜੋ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਬਣਾਏ ਗਏ ਹਨ ਉਹ ਸੂਬੇ ਦੇ ਮੁੱਖ ਮੰਤਰੀ ਤੇ ਕਿਸਾਨ ਆਗੂਆਂ ਤੋਂ ਬਿਨਾਂ ਪੁੱਛੇ ਹੀ ਪਾਸ ਕੀਤੇ ਗਏ ਹਨ।