ਮੌਸਮ ਦੇ ਬਦਲੇ ਮਿਜ਼ਾਜ ਨੇ ਮੰਡੀਆਂ 'ਚ ਬੈਠੇ ਕਿਸਾਨਾਂ ਦੇ ਸਾਹ ਸੂਤੇ - ਖਰੀਦ ਪ੍ਰਬੰਧਾਂ
🎬 Watch Now: Feature Video
ਬਠਿੰਡਾ: ਮੌਸਮ ਦੇ ਬਦਲੇ ਮਿਜ਼ਾਜ ਨੇ ਮੰਡੀਆਂ 'ਚ ਫਸਲ ਲੈਕੇ ਬੈਠੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਸ ਦੇ ਨਾਲ ਹੀ ਮੰਡੀ 'ਚ ਕਣਕ ਲੈਕੇ ਆਏ ਕਿਸਾਨਾਂ ਦਾ ਕਹਿਣਾ ਕਿ ਖਰੀਦ ਪ੍ਰਬੰਧਾਂ ਨੂੰ ਲੈਕੇ ਕੀਤੇ ਜਾਣ ਵਾਲੇ ਦਾਅਵੇ ਖੋਖਲੇ ਹਨ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਕਿ ਮੰਡੀ 'ਚ ਬਾਰਦਾਨਾ ਪੂਰਾ ਨਹੀਂ ਪਹੁੰਚਿਆ, ਜਿਸ ਕਾਰਨ ਕਣਕ ਦੀ ਫਸਲ ਰੁੱਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਮੌਸਮ ਨੇ ਉਨ੍ਹਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਕਿ ਮੀਂਹ ਤੋਂ ਬਚਾਅ ਲਈ ਵੀ ਮੰਡੀ 'ਚ ਕੋਈ ਪੁਖਤਾ ਪ੍ਰਬੰਧ ਨਹੀਂ ਹੈ।