ਬੰਦ ਦੇ ਸੱਦੇ ’ਤੇ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ - ਪੂਰਨ ਤੌਰ ਬੰਦ ਰਹੀਆਂ
🎬 Watch Now: Feature Video
ਹੁਸ਼ਿਆਰਪੁਰ: ਖੇਤੀਬਾੜੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਸਿੰਘ ਬਾਰਡਰ ਤੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਅੱਜ ਪੂਰਾ ਗੜ੍ਹਸ਼ੰਕਰ ਬੰਦ ਰਿਹਾ। ਸ਼ਹਿਰ ਵਿੱਚ ਸਾਰੇ ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰਨ ਤੌਰ ਬੰਦ ਰਹੀਆਂ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਬੰਗਾ ਚੌਂਕ ਅਤੇ ਨੰਗਲ ਚੌਂਕ ਵਿੱਚ ਧਰਨਾ ਲਾਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਆਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਿਆ ਨਹੀਂ ਜਾਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।