ਡਗਾਣਾ ਰੋਡ ਦੀ ਹਾਲਤ ਖਸਤਾ, ਲੋਕਾਂ ਨੇ ਕੀਤੀ ਭੁੱਖ ਹੜਤਾਲ - ਭੁੱਖ ਹੜਤਾਲ
🎬 Watch Now: Feature Video
ਹੁਸ਼ਿਆਰਪੁਰ: ਇੱਥੋਂ ਦੇ ਡਗਾਣਾ ਰੋਡ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਜਿਸ ਦੇ ਰੋਸ ਵਜੋਂ ਸਥਾਨਕ ਵਾਸੀਆਂ ਨੇ ਸਮਾਜ ਸੇਵੀ ਸੰਜੇ ਸ਼ਰਮਾ ਦੀ ਅਗਵਾਈ ’ਚ ਮੁਹੱਲਾ ਦਸਮੇਸ਼ ਨਗਰ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਅੱਜ ਭੁੱਖ ਹੜਤਾਲ ਦਾ ਦੂਜਾ ਦਿਨ ਹੈ। ਇਸ ਧਰਨੇ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਲੋਕ ਇਨਸਾਫ਼ ਪਾਰਟੀ ਦੇ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਡਾਂਡੀਆਂ ਨੇ ਸਮਰਥਨ ਦੇਣ ਦਾ ਐਲਾਨ ਕੀਤਾ। ਸਥਾਨਕ ਵਾਸੀਆਂ ਨੇ ਕਿਹਾ ਕਿ ਉਕਤ ਸੜਕ ਦੀ ਪਿਛਲੇ ਲੰਮੇ ਸਮੇਂ ਤੋਂ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ ਪਰ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਇਸ ਸੜਕ ਦੀ ਕੋਈ ਸਾਰ ਨਹੀਂ ਲਈ ਜਿਸ ਕਾਰਨ ਮੁਹੱਲਾ ਦਸਮੇਸ਼ ਨਗਰ, ਟੈਗੋਰ ਨਗਰ, ਭਾਰਤ ਇਨਕਲੇਵ, ਆਦਰਸ਼ ਨਗਰ, ਸੁਭਾਸ਼ ਨਗਰ ਦੇ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।