ਕਾਂਗਰਸ ਨੂੰ ਨਹੀਂ 2017 ‘ਚ ਕੈਪਟਨ ਨੂੰ ਪਈ ਸੀ ਵੋਟ, ਪਰ ਵਾਅਦੇ ਪੂਰੇ ਕਰਨ ਨਹੀਂ ਸਕੇ ਕੈਪਟਨ: ਪਰਗਟ ਸਿੰਘ - Education and sports
🎬 Watch Now: Feature Video
ਚੰਡੀਗੜ੍ਹ: ਕੈਬਨਿਟ ਮੰਤਰੀ (Cabinet Minister) ਬਣਨ ਤੋਂ ਬਾਅਦ ਮੀਡੀਆ ਨੂੰ ਮੁਖਾਤਿਬ ਹੋਏ ਪਰਗਟ ਸਿੰਘ (Pargat Singh) ਨੇ ਕਿਹਾ ਕਿ 2017 ਵਿੱਚੋਂ ਜੋ ਵਾਅਦੇ (Former Chief Minister Capt. Amarinder Singh) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਕੀਤੇ ਸਨ। ਉਹ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਮਰਥ ਰਹੇ ਹਨ। ਜਿਸ ਕਰਕੇ ਪਾਰਟੀ ਹਾਈ ਕਮਾਂਡ ਨੇ ਪੰਜਾਬ ਕੈਬਨਿਟ ਵਿੱਚ ਫੇਰ ਬਦਲ ਕੀਤਾ ਹੈ। ਉਨ੍ਹਾ ਨੇ ਕਿਹਾ ਹਾਲਾਂਕਿ 2017 ਵਿੱਚ ਕਾਂਗਰਸ ਪਾਰਟੀ ਨੂੰ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਨਾਮ ‘ਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ। ਇਸ ਮੌਕੇ ਉਨ੍ਹਾਂ ਕੈਬਨਿਟ ਵਿੱਚ ਸਿੱਖਿਆ ਤੇ ਖੇਡ (Education and sports) ਦੇ ਮੁੱਦਿਆ ਨੂੰ ਚੁੱਕਣ ਅਤੇ ਉਨ੍ਹਾਂ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਵੀ ਭਰੋਸਾ ਦਿੱਤਾ ਹੈ।