ਫ਼ਰੀਦਕੋਟ ਦੇ ਕਾਂਗਰਸੀਆਂ ਨੇ ਇਕਜੁੱਟ ਹੋ ਕੇ ਰੱਖਿਆ ਮੌਨ ਵਰਤ - ਬੀਜੇਪੀ ਆਗੂ
🎬 Watch Now: Feature Video
ਫ਼ਰੀਦਕੋਟ: ਤਿੰਨ ਖੇਤੀ ਕਾਨੂੰਨਾਂ (Three agricultural laws) ਖ਼ਿਲਾਫ਼ ਲਗਾਤਾਰ ਹੀ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਲਖੀਮਪੁਰ ਵਿੱਚ ਪ੍ਰਦਰਸ਼ਨ (Demonstration in Lakhimpur) ਦੌਰਾਨ ਬੀਜੇਪੀ ਆਗੂ (BJP leaders) ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ। ਜਿਸ ਕਾਰਨ ਕਈ ਕਿਸਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਪੂਰੇ ਦੇਸ਼ ਵਿੱਚ ਇਸ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਸੀ, ਇਸ ਤੋਂ ਬਾਅਦ ਲਗਾਤਾਰ ਹੀ ਰਾਜਨੀਤਕ ਪਾਰਟੀਆਂ ਵੱਲੋਂ ਯੂਪੀ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ 'ਤੇ ਘੇਰਿਆ ਗਿਆ ਅਤੇ ਦਬਾਅ ਪੈਣ ਤੋਂ ਬਾਅਦ ਦੋਸ਼ੀ ਵੱਲੋਂ ਆਪਣੀ ਗ੍ਰਿਫ਼ਤਾਰੀ ਦਿੱਤੀ ਗਈ।