10 ਮਈ ਨੂੰ ਕਿਸਾਨਾਂ ਦਾ ਕਾਫ਼ਲਾ ਦਿੱਲੀ ਹੋਵੇਗਾ ਰਵਾਨਾ - ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ: ਕੇਂਦਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚੱਲਦਿਆਂ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹੋਏ ਹਨ। ਇਸ ਨੂੰ ਲੈਕੇ ਪੰਜਾਬ 'ਚ ਵੀ ਕਈ ਥਾਵਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਨੂੰ ਲੈਕੇ ਅਮਲੋਹ 'ਚ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ ਅਤੇ ਐਲਾਨ ਕੀਤਾ ਕਿ 10 ਮਈ ਨੂੰ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਧਰਨੇ 'ਚ ਸ਼ਾਮਲ ਹੋਣ ਲਈ ਰਵਾਨਾ ਹੋਵੇਗਾ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।