ਕਿਸਾਨ ਯੂਨੀਅਨ ਗੜ੍ਹਸ਼ੰਕਰ ਦੀ ਅਗਵਾਈ ਹੇਠ ਦਿੱਲੀ ਲਈ ਕਾਫ਼ਲਾ ਰਵਾਨਾ - Peasant struggle
🎬 Watch Now: Feature Video
ਹੁਸ਼ਿਆਰਪੁਰ: ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਕਿਸਾਨੀ ਸੰਘਰਸ਼ ਦੀ ਜਿੱਤ ਹੋਣ 'ਤੇ ਉਥੇ ਕੀਤੇ ਜਾ ਰਹੇ ਇਕ ਬਹੁਤ ਵੱਡੇ ਇਕੱਠ ਵਿੱਚ ਸ਼ਾਮਿਲ ਹੋਣ ਲਈ ਅੱਜ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਉਕਤ ਕਿਸਾਨ ਆਗੂਆਂ ਨੇ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਇਹ ਇਹ ਮੋਰਚੇ ਫਤਿਹ ਹੋਇਆ ਹੈ। ਕੇਂਦਰ ਸਰਕਾਰ ਨੇ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਕਾਨੂੰਨਾਂ ਨੂੰ ਪਾਰਲੀਮੈਂਟ ਵਿੱਚ ਰੱਦ ਨਹੀਂ ਕੀਤਾ ਜਾਂਦਾ ਤੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਹੀਂ ਮੰਨਿਆ ਜਾਂਦੀਆਂ ਉਦੋਂ ਤੱਕ ਦੇਸ਼ ਦਾ ਅੰਨਦਾਤਾ ਮੋਢੇ ਨਾਲ ਮੋਢਾ ਜੋੜ ਕੇ ਕਿਸਾਨੀ ਸੰਘਰਸ਼ ਜਾਰੀ ਰੱਖੇਗਾ।