ਅਣਪਛਾਤੇ ਸ਼ਖ਼ਸ ਦੀ ਲਾਸ਼ ਬਰਾਮਦ - ਮ੍ਰਿਤਕ ਨੌਜਵਾਨ
🎬 Watch Now: Feature Video

ਹੁਸ਼ਿਆਰਾਪੁਰ:ਗੜ੍ਹਸ਼ੰਕਰ ਨਵਾਂ ਸ਼ਹਿਰ ਰੋਡ ਤੇ ਸਥਿਤ ਨੇੜਲੇ ਪਿੰਡ ਦੇਨੋਵਾਲ ਖੁਰਦ ਵਿਖੇ ਮੁੱਖ ਸੜਕ ਤੇ ਸ਼ਰਾਬ ਦੇ ਠੇਕੇ ਦੇ ਪਿਛਲੇ ਪਾਸੇ ਇੱਕ ਅਣਪਛਾਤੇ(Dead body found ) ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦੇ ਗੜ੍ਹਸ਼ੰਕਰ ਪੁਲਿਸ(police) ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਅਤੇ ਲੰਬੜਦਾਰ ਜਤਿੰਦਰ ਸਿੰਘ ਜੋਤੀ ਨੇ ਦੱਸਿਆ ਕਿ ਨਵਾਂਸ਼ਹਿਰ ਰੋੜ ਤੇ ਸ਼ਰਾਬ ਦੇ ਠੇਕੇ ਦੇ ਪਿਛਲੇ ਪਾਸੇ ਖਾਲੀ ਪਏ ਪਲਾਟ ਚ ਲਾਸ਼ ਮਿਲਣ ਦੀ ਜਾਣਕਾਰੀ ਮਿਲਣ ਤੇ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਇਸ ਮੌਕੇ ਸਰਪੰਚ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ(drug) ਦੇ ਕਾਰੋਬਾਰ ਨੂੰ ਨੱਥ ਪਾਈ ਜਾਵੇ।ਮੌਕੇ ਤੇ ਪੁਲਿਸ ਵੱਲੋਂ ਕੀਤੀ ਗਈ ਮੁਢਲੀ ਜਾਂਚ ਵਿੱਚ ਮ੍ਰਿਤਕ ਨੌਜਵਾਨ ਕੋਲੋਂ ਸਰਿੰਜ(nidles) ਵੀ ਬਰਾਮਦ ਹੋਈ ਹੈ ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।