ਡਾਕਟਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ - ਨਿੱਜੀਕਰਨ
🎬 Watch Now: Feature Video
ਬਠਿੰਡਾ:ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੂਜੇ ਦਿਨ ਵੀ ਜਾਰੀ ਹੈ।ਡਾਕਟਰਾਂ (Doctors)ਵੱਲੋਂ ਪੇ ਕਮਿਸ਼ਨ ਵਿਚ ਸੋਧ ਅਤੇ ਐਨਪੀਏ ਦੀ ਕਟੌਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਡਾਕਟਰਾਂ ਨੇ ਸਿਵਲ ਸਰਜਨ ਦੇ ਦਫ਼ਤਰ ਅਤੇ ਓਪੀਡੀ ਨੂੰ ਤਾਲਾ ਲਗਾ ਕੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਡਾਕਟਰ ਸ਼ਤੀਸ ਜਿੰਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਅਸੀਂ ਇਸ ਦਾ ਡੱਟ ਕੇ ਵਿਰੋਧ ਕਰਦੇ ਹਾਂ।ਉਹਨਾਂ ਦਾ ਕਹਿਣਾ ਹੈ ਕਿ ਪੇ ਕਮਿਸ਼ਨ (Pay Commission)ਦੀ ਰਿਪੋਰਟ ਵਿਚ ਸੋਧ ਕੀਤੀ ਜਾਵੇ।ਉਨ੍ਹਾਂ ਨੇ ਕਿਹਾ ਕਿ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆ।