ਕਾਰ ਚਾਲਕ ਨੇ ਦਰੜਿਆ ਪੁਲਿਸ ਮੁਲਾਜ਼ਮ - Postmortem
🎬 Watch Now: Feature Video
ਫ਼ਿਰੋਜ਼ਪੁਰ: ਤੇਜ਼ ਰਫ਼ਤਾਰ ਗੱਡੀ ਨੇ ਇੱਕ ਮੋਟਰ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰ ਸਕਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ (DEATH) ਹੋ ਗਈ। ਮ੍ਰਿਤਕ ਪੰਜਾਬ ਪੁਲਿਸ (Punjab Police) ਵਿੱਚ ਏ.ਐੱਸ.ਆਈ. (ASI) ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (POLICE) ਨੇ ਮ੍ਰਿਤਕ ਦੀ ਲਾਸ਼ ਨੂੰ ਜ਼ੀਰਾ ਦੇ ਸਰਕਾਰੀ ਹਸਪਤਾਲ (Government Hospital) ਰੱਖਿਆ ਹੈ ਜਿੱਥੇ ਲਾਸ਼ ਦਾ ਪੋਸਟਮਾਰਟਮ (Postmortem) ਕਰਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਦਿੱਤਾ ਗਿਆ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਮ੍ਰਿਤਕ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।