ਬਠਿੰਡਾ ’ਚ ਮੋਦੀ ਦੇ ਨਾਲ ਕੈਪਟਨ ਦਾ ਵੀ ਪੁਤਲਾ ਫੂਕਿਆ - ਕੇਂਦਰ ਸਰਕਾਰ ਦਾ ਵਿਰੋਧ
🎬 Watch Now: Feature Video
ਬਠਿੰਡਾ: ਕਿਸਾਨ ਅਤੇ ਹੋਰ ਯੂਨੀਅਨ ਦੇ ਮੈਂਬਰਾਂ ਨੇ ਇਕੱਠੇ ਹੋ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਮੁਜ਼ਾਹਰਾਕਾਰੀ ਗੁਰਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਕਾਲੇ ਕਾਨੂੰਨ ਉਨ੍ਹਾਂ ’ਤੇ ਥੋਪੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਤੁਰੰਤ ਰੱਦ ਕਰੇ। ਜ਼ਿਕਰਯੋਗ ਹੈ ਕਿ ਜਿੱਥੇ ਲੋਕ ਪਹਿਲਾਂ ਸਿਰਫ਼ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਸਨ, ਹੁਣ ਆਮ ਲੋਕ ਕੈਪਟਨ ਸਰਕਾਰ ਦਾ ਵਿਰੋਧ ਕਰ ਰਹੇ ਹਨ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਰਿੰਦਰ ਮੋਦੀ ਤੇ ਕੈਪਟਨ ਸਰਕਾਰ ਦੀ ਅਰਥੀ ਸਾੜ ਕੇ ਮੁਜ਼ਾਹਰਾ ਵੀ ਕੀਤਾ ਗਿਆ। ਮੁਜ਼ਾਹਰਾ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਵੀ ਅੰਦਰਖਾਤੇ ਮੋਦੀ ਨਾਲ ਰਲਿਆ ਹੋਇਆ ਹੈ।