ਈਟੀਟੀ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ - ਅਧਿਆਪਕਾਂ ਦੀਆਂ ਮੰਗਾਂ
🎬 Watch Now: Feature Video
ਰੂਪਨਗਰ:ਈਟੀਟੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਲੰਮੇ ਸਮੇਂ ਤੋਂ ਸਰਕਾਰ ਦੇ ਖਿਲਾਫ਼ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਪਰ ਸਰਕਾਰ ਦੇ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮੁਲਾਜ਼ਮ ਯੂਨੀਅਨ ਦੇ ਵਲੋਂ ਸਰਕਾਰ ਨੂੰ ਹੁਣ ਚਿਤਾਵਨੀ ਦਿੱਤੀ ਗਈ ਹੈ।ਈਟੀਟੀ ਯੂਨੀਅਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਬਾਠ ਅਤੇ ਨਵੀਂ ਰਾਜ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਦੇ ਸਾਹਮਣੇ ਬਲਾਕ ਪ੍ਰਧਾਨ ਵਿਕਰਮ ਸ਼ਰਮਾ ਦੀ ਅਗੁਵਾਈ ਵਿਚ ਅਧਿਆਪਕਾਂ ਵਲੋਂ ਗੁੱਸਾ ਪ੍ਰਗਟ ਕਰਦੇ ਹੋਏ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਵਿਕਰਮ ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਸਹੀ ਰੁੱਖ ਨਹੀਂ ਹੈ ਅਤੇ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਇਸੇ ਲਈ ਸਾਡੀ ਯੂਨੀਅਨ ਪੰਜਾਬ ਵਿਚ ਬਲਾਕ ਪੱਧਰ ‘ਤੇ ਰੋਸ਼ ਮੁਜਾਹਰੇ ਕੀਤੇ ਜਾ ਰਹੇ ਹਨ।