ਕਤਲ ਹੋਏ ਮਨਦੀਪ ਸਿੰਘ ਦੇ ਪਰਿਵਾਰ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮੰਗ ਨੂੰ ਲੈ ਕੇ ਲਾਇਆ ਧਰਨਾ - The family of slain Mandeep Singh staged a dharna
🎬 Watch Now: Feature Video
ਤਰਨ ਤਾਰਨ: ਬੀਤੀ 19 ਜੁਲਾਈ ਨੂੰ ਪੁਰਾਣੀ ਰੰਜਿਸ਼ ਕਾਰਨ 24 ਸਾਲਾਂ ਦੇ ਮਨਦੀਪ ਸਿੰਘ ਦਾ ਕਤਲ ਹੋਇਆ ਸੀ। ਇਸ ਮਾਮਲੇ ਵਿੱਚ ਹਾਲੇ ਤੱਕ ਪੁਲਿਸ ਨੇ ਕੋਈ ਮੁਲਜ਼ਮ ਕਾਬੂ ਨਹੀਂ ਕੀਤਾ। ਇਸ ਦੇ ਰੋਸ ਵਜੋਂ ਮ੍ਰਿਤਕ ਮਨਦੀਪ ਸਿੰਘ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਡੀਐੱਸਪੀ ਪੱਟੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਪੁਲਿਸ ਨੇ ਹਾਲੇ ਤੱਕ ਕਿਸੇ ਮੁਲਜ਼ਮ ਨੂੰ ਕਾਬੂ ਨਹੀਂ ਕੀਤਾ ਅਤੇ ਪੁਲਿਸ ਜਾਣਬੁੱਝ ਕੇ ਲਾਰੇਬਾਜ਼ੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਜਿੰਨ੍ਹਾਂ ਸਮਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਡੀਐੱਸਪੀ ਕੁਲਜਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।