ਇਨਸਾਫ਼ ਦੀ ਮੰਗ ਕਰਦਿਆਂ ਪਰਿਵਾਰ ਨੇ ਐੱਸਐੱਸਪੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - family protested
🎬 Watch Now: Feature Video
ਫਿਰੋਜ਼ਪੁਰ: ਬੀਤੇ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੀ ਬਸਤੀ ਬਾਗ ਵਾਲੀ 'ਚ ਸ਼ਰਾਬ ਪੀਣ ਗਏ ਵਿਅਕਤੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈਕੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਵਲੋਂ ਕਾਤਲਾਂ ਨੂੰ ਨਹੀਂ ਫੜਿਆ ਜਾ ਰਿਹਾ। ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕਰਦਿਆਂ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਤਾਂ ਉਹ ਸੰਘਰਸ਼ ਤੇਜ਼ ਕਰਨਗੇ।