ਪਿਤਾ ਨੇ ਆਪਣੇ 2 ਬੱਚਿਆਂ ਸਮੇਤ ਚੁੱਕਿਆ ਇਹ ਖੌਫ਼ਨਾਕ ਕਦਮ ! - father
🎬 Watch Now: Feature Video

ਅੰਮ੍ਰਿਤਸਰ: ਜ਼ਿਲ੍ਹੇ ਦੇ ਚਾਟੀਵਿੰਡ ਨਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲੋਕਾਂ ਨੂੰ ਪਤਾ ਲੱਗਿਆ ਕਿ ਇੱਕ ਪਿਤਾ ਮਨਦੀਪ ਸਿੰਘ ਨੇ ਆਪਣੇ ਦੋ ਬੱਚਿਆਂ ਸਮੇਤ ਨਹਿਰ ਦੇ ਵਿੱਚ ਛਾਲ ਮਾਰ ਦਿੱਤੀ। ਸ਼ਖ਼ਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ ਅਤੇ ਉਸਦੇ ਦੋ ਬੱਚਿਆਂ ‘ਚੋਂ ਗੁਰਪ੍ਰੀਤ ਦੀ ਉਮਰ 7 ਸਾਲ ਅਤੇ ਰੋਬਿਨਜੀਤ ਦੀ ਉਮਰ ਡੇਢ ਸਾਲ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਮੁਤਾਬਿਕ ਮਨਦੀਪ ਦੇਰ ਸ਼ਾਮ ਬੱਚਿਆਂ ਨਾਲ ਆਈਸਕ੍ਰੀਮ ਲੈਣ ਗਿਆ ਸੀ ਪਰ ਉਸ ਤੋਂ ਬਾਅਦ ਵਾਪਸ ਨਹੀਂ ਆਏ। ਇਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਜਦੋਂ ਉਨ੍ਹਾਂ ਦਾ ਫੋਨ ਟਰੇਸ ਕੀਤਾ ਗਿਆ ਤਾਂ ਉਨ੍ਹਾਂ ਨੂੰ ਇਸ ਨਹਿਰ ਦੀ ਲੋਕੇਸ਼ਨ ਮਿਲੀ ਅਤੇ ਇੱਥੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਮਨਦੀਪ ਦਾ ਮੋਟਰਸਾਇਕਲ ਮਿਲਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਹਿਰ ਵਿੱਚੋਂ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।