ਜਲੰਧਰ ’ਚ ਸੰਸਥਾ ਨੇ ਕਰਵਾਇਆ ਪੰਜਵਾਂ ਕੰਨਿਆਦਾਨ ਸਮਾਗਮ - ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10985469-881-10985469-1615568086590.jpg)
ਜਲੰਧਰ: ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਆਗਮਨ ਪੁਰਬ ਨੂੰ ਸਮਰਪਿਤ 5 ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ। ਇਸ ਦੌਰਾਨ ਐਨਆਰਆਈ ਵੀਰਾਂ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਕੰਨਿਆਦਾਨ ਸੰਸਥਾ ਵੱਲੋਂ ਇਸ ਸਾਲ ਕਈ ਸਕੂਲਾਂ ਦੇ ਵਿਦਿਆਰਥੀ ਜਿਨ੍ਹਾਂ ਦੇ ਨੰਬਰ 75% ਅਤੇ 80% ਤੋਂ ਵੱਧ ਸਨ ਉਨ੍ਹਾਂ ਦਾ ਨਕਦ ਇਨਾਮ ਦੇ ਕੇ ਸਨਮਾਨ ਪੱਤਰ ਦੇ ਕੇ ਸਨਮਾਨ ਕੀਤਾ ਗਿਆ।