ਹਲਕਾ ਕਾਦੀਆਂ ਦੇ ਅੱਧੀ ਦਰਜਨ ਪਿੰਡਾਂ ਵਿੱਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ - ਵਿਧਾਇਕ ਫਤਹਿਜੰਗ ਸਿੰਘ ਬਾਜਵਾ
🎬 Watch Now: Feature Video

ਗੁਰਦਾਸਪੁਰ: ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਵਿਧਾਨ ਸਭਾ ਹਲਕਾ ਕਾਦੀਆਂ ’ਚ ਪੈਂਦੇ ਬਲਾਕ ਕਾਹਨੂੰਵਾਨ ਦੇ ਅੱਧੀ ਦਰਜਨ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਲਕੇ ਵਿੱਚ ਹੁਣ ਤੱਕ 150 ਕਰੋੜ ਰੁਪਏ ਤੱਕ ਦੇ ਵਿਕਾਸ ਕਾਰਜ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹਰੇਕ ਪਿੰਡ ਨੂੰ 25 ਲੱਖ ਤੋਂ ਲੈ ਕੇ 50-50 ਲੱਖ ਤੱਕ ਦੇ ਹੋਰ ਵਿਕਾਸ ਰਾਸ਼ੀਆਂ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲਾਂ ਵਿੱਚ ਲਈ ਰੁਲਣ ਨਹੀਂ ਦਿੱਤਾ ਅਤੇ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਹਨ।