ਦੇਸ਼ ਦਾ ਭਵਿੱਖ ਹੈ ਨੌਜਵਾਨ, ਉਸ ਨੂੰ ਸਵਾਰਨਾ ਜ਼ਰੂਰੀ:ਓਮ ਪ੍ਰਕਾਸ਼ ਸੋਨੀ - ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ
🎬 Watch Now: Feature Video
ਅੰਮ੍ਰਿਤਸਰ: ਸੂਬਾ ਸਰਕਾਰ ਵੱਲੋਂ ਯੂਥ ਨੂੰ ਖੇਡਾਂ ਵਿਚ ਅੱਗੇ ਲਿਆਉਣ ਲਈ ਸਪੋਰਟਸ ਕੀਟਾਂ ਵੰਡਣ ਦੇ ਉਪਰਾਲੇ ਸਦਕਾ ਪੰਜਾਬ ਭਰ ਵਿੱਚ ਸਪੋਰਟਸ ਕੀਟਾਂ ਵੰਡੀਆ ਜਾ ਰਹੀਆ ਹਨ। ਮਾਲ ਰੋਡ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਯੂਥ ਨੂੰ 200 ਦੇ ਕਰੀਬ ਸਪੋਰਟਸ ਕੀਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਥ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੂਰੇ ਪੰਜਾਬ ਭਰ ਵਿੱਚ 2500 ਦੇ ਕਰੀਬ ਸਪੋਰਟਸ ਕੀਟਾਂ ਵੰਡਣ ਦਾ ਟੀਚਾ ਮਿਥਿਆ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਵਧਦੇ ਕੇਸਾਂ ਤੋਂ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਸਗੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।