ਪਾਖੰਡੀ ਬਾਬੇ ਨੇ ਨਬਾਲਿਕ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ - ਪਾਖੰਡੀ ਬਾਬੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12116507-thumbnail-3x2-baba.jpg)
ਪਠਾਨਕੋਟ: ਕਈ ਪਾਖੰਡੀ ਬਾਬੇ ਜਾਦੂ ਟੂਣੇ ਦੇ ਨਾਂ ਤੇ ਭੋਲੇ ਭਾਲੇ ਲੋਕਾਂ ਤੋਂ ਪੈਸੇ ਲੁੱਟਦੇ ਤੇ ਡਰਾਉਂਦੇ ਹਨ। ਬਾਬੇ ਨਾਬਾਲਿਗ ਬੱਚੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਹਨ।ਅਜਿਹਾ ਹੀ ਮਾਮਲਾ ਪਠਾਨਕੋਟ ਦੇ ਵਿਚ ਦੇਖਣ ਨੂੰ ਮਿਲਿਆ ਜਿੱਥੇ ਇਕ ਪਾਖੰਡੀ ਬਾਬੇ ਨੇ ਪਰਿਵਾਰ ਨੂੰ ਡਰਾ ਧਮਕਾ ਕੇ ਬੱਚੀ ਦੇ ਵਿਚੋਂ ਭੂਤ ਕੱਢਣ ਦੇ ਨਾਮ ਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਜਦੋਂ ਇਸ ਗੱਲ ਦਾ ਪਤਾ ਨਾਬਾਲਿਗ ਬੱਚੀ ਦੇ ਪਰਿਵਾਰ ਵਾਲਿਆਂ ਨੂੰ ਲੱਗਿਆ ਤਾਂ ਉਹਨਾਂ ਨੇ ਪਾਖੰਡੀ ਬਾਬੇ ਦੀ ਜੰਮ ਕੇ ਛਿੱਤਰ ਪਰੇਡ ਕੀਤੀ ਜਿਸ ਦੀ ਵੀਡੀਓ ਵੀ ਪਠਾਨਕੋਟ ਦੇ ਵਿੱਚ ਵਾਇਰਲ ਹੋ ਰਹੀ ਹੈ। ਪੀੜਤ ਪਰਿਵਾਰ ਨੇ ਇਸਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਐਸਐਚਓ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਦੇ ਚੱਲਦੇ ਉਨ੍ਹਾਂ ਨੇ ਪਾਖੰਡੀ ਬਾਬੇ ਨੂੰ ਫੜ ਕੇ ਉਸ ਦੇ ਉੱਪਰ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।