ਖੰਨਾ 'ਚ ਨਜ਼ਰ ਆਇਆ ਕਰਫਿਊ ਦਾ ਅਸਰ - ਸਿਹਤ ਵਿਭਾਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6566822-thumbnail-3x2-ldh.jpg)
ਖੰਨਾ: ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪੂਰੀ ਤਰ੍ਹਾਂ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈਕੇ ਜਿੱਥੇ ਪੰਜਾਬ ਸਰਕਾਰ ਵਲੋਂ ਕਰਫਿਊ ਦਾ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਲੁਧਿਆਣਾ ਦੇ ਖੰਨਾ 'ਚ ਵੀ ਇਸ ਦਾ ਅਸਰ ਵਿਖਾਈ ਦਿੱਤਾ। ਇਸ ਦੌਰਾਨ ਦੁਕਾਨਾਂ, ਸਰਕਾਰੀ ਅਦਾਰੇ ਤੇ ਸਕੂਲ-ਕਾਲੇਜ ਬੰਦ ਨਜ਼ਰ ਆਏ। ਇਸ ਦੌਰਾਨ ਨੈਸ਼ਨਲ ਹਾਈਵੇ ਤੇ ਵੀ ਆਵਾਜਾਈ ਨਾ ਦੇ ਬਰਾਬਰ ਨਜ਼ਰ ਆਈ। ਸਥਾਨਕ ਲੋਕਾਂ ਨੇ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਵਜੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦਾ ਪੂਰੀ ਤਰ੍ਹਾਂ ਸਾਥ ਦੇ ਰਹੇ ਹਨ, ਪਰ ਕਰਫਿਊ ਦੌਰਾਨ ਰੋਜ਼ਾਨਾ ਇਸਤੇਮਾਲ ਦੀਆਂ ਚੀਜਾਂ ਜਿਵੇਂ ਸਬਜ਼ੀਆਂ, ਫਲਾਂ ਤੇ ਖਾਣ-ਪੀਣ ਦੀਆਂ ਵਸਤੂਆਂ ਮਹਿੰਗੀਆਂ ਹੋ ਗਈਆਂ ਹਨ। ਇਸ ਉੱਤੇ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਪੁਲਿਸ ਵੱਲੋਂ ਸ਼ਹਿਰ 'ਚ ਥਾਂ-ਥਾਂ ਨਾਕੇਬੰਦੀ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਦੇ ਘਰ-ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ।