ਰਾਜਸਥਾਨ 'ਚ ਹੋਈ ਬਜ਼ੁਰਗ ਸਿੱਖ ਦੀ ਕੁੱਟਮਾਰ ਦਾ ਮੁੱਦਾ ਗਰਮਾਇਆ
🎬 Watch Now: Feature Video
ਅੰਮ੍ਰਿਤਸਰ: ਸ਼ੋਸਲ ਮੀਡੀਆ ਤੇ ਇਕ ਦੋ ਦਿਨਾਂ ਤੋਂ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਬਜ਼ੁਰਗ ਸਿੱਖ ਨਾਲ ਕੁਝ ਨੌਜਵਾਨਾਂ ਵਲੋਂ ਬੁਰੀ ਤਰੀਕੇ ਨਾਲ ਕੁੱਟ ਮਾਰ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਰਾਜਸਥਾਨ ਦੀ ਹੈ। ਜਿਸ ਤੇ ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਦਾ ਹੁਣ ਵੱਡਾ ਬਿਆਨ ਆਇਆ। ਪਰਮਜੀਤ ਸਿੰਘ ਅਕਾਲੀ ਦਾ ਕਹਿਣਾ ਹੈ ਕਿ ਹਰ ਇੱਕ ਸਿੱਖ ਨੂੰ ਚਾਹੀਦਾ ਹੈ, ਕਿ ਉਹ ਆਪਣੇ ਕੋਲ ਸ਼ਸਤਰ ਧਾਰਨ ਕਰ ਕੇ ਰੱਖਣ ਤਾਂ ਜੋ ਅਜਿਹੇ ਨੌਜਵਾਨਾਂ ਨੂੰ ਸਬਕ ਸਿਖਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਸ ਤੇ ਕੋਈ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ ਤਾਂ ਜੋ ਕਿ ਅਜਿਹੇ ਘਟਨਾਵਾਂ ਨਾ ਵਾਪਰ ਸਕਣ। ਪਰਮਜੀਤ ਸਿੰਘ ਅਕਾਲੀ ਨੇ ਐੱਸਜੀਪੀਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਹੋ ਰਹੇ ਸਿੱਖਾਂ ਤੇ ਅੱਤਿਆਚਾਰ ਨੂੰ ਰੋਕਣ ਲਈ ਐੱਸਜੀਪੀਸੀ ਨੂੰ ਵੀ ਉਪਰਾਲੇ ਕਰਨੇ ਚਾਹੀਦੇ ਹਨ।