ਅੰਮ੍ਰਿਤਸਰ ’ਚ ਪੱਤਰਕਾਰ ਭਾਈਚਾਰੇ ਨੇ ਦਿੱਤਾ ਕਿਸਾਨ ਅੰਦੋਲਨ ਨੂੰ ਸਮਰਥਨ - Amritsar
🎬 Watch Now: Feature Video
ਅੰਮ੍ਰਿਤਸਰ: ਲੋਕਤੰਤਰ ਦੇ ਚੌਥੇ ਥੰਮ ਪੱਤਰਕਾਰਾਂ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿਖੇ ਪ੍ਰੈਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਦੀ ਅਗਵਾਈ ਚ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੂੰ ਸਮਰਥਨ ਪੱਤਰ ਸੌਂਪਿਆ ਗਿਆ। ਇਸ ਮੌਕੇ ਤੇ ਰਾਜੇਸ਼ ਗਿੱਲ ਨੇ ਕਿਹਾ ਕਿ ਲੋਕਤੰਤਰ ਦਾ ਹੋ ਰਿਹਾ ਘਾਣ ਉਨ੍ਹਾਂ ਕੋਲੋਂ ਨਹੀਂ ਵੇਖਿਆ ਗਿਆ ਅਤੇ ਸਾਰੇ ਪੱਤਰਕਾਰਾਂ ਨਾਲ ਸਲਾਹ ਕਰਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਦਿਲੋਂ ਸਮਰਥਨ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਪੰਧੇਰ ਨੇ ਦੀ ਪ੍ਰੈਸ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਕੋਈ ਸਚਾਈ ਤੋਂ ਵਾਕਿਫ ਹੈ ਜਿਸ ਕਾਰਨ ਹਰ ਵਰਗ ਕਿਸਾਨਾਂ ਨੂੰ ਸਮਰਥਨ ਦੇ ਰਿਹਾ ਹੈ।