ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਕਾਰਨ ਭੱਠਾ ਉਦਯੋਗ ਬੰਦ ਹੋਣ ਦੇ ਕਿਨਾਰੇ
🎬 Watch Now: Feature Video
ਬਠਿੰਡਾ: ਕਿਸਾਨਾਂ ਤੋਂ ਬਾਅਦ ਭੱਠਾ ਉਦਯੋਗ ਦੇ ਉੱਪਰ ਕਾਰਪੋਰੇਟ ਘਰਾਣਿਆਂ ਦਾ ਖ਼ਤਰਾ ਮੰਡਰਾਉਣ ਲੱਗਿਆ ਹੈ। ਭੱਠਾ ਐਸੋਸੀਏਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਭੱਠਾ ਉਦਯੋਗ ਨਿਘਾਰ ਵੱਲ ਜਾ ਰਿਹਾ ਹੈ। ਜਿਸ ਦਾ ਵੱਡਾ ਕਾਰਨ ਕਾਰਪੋਰੇਟ ਘਰਾਣਿਆਂ ਵੱਲੋਂ ਕੋਲੇ ਦੀ ਸਪਲਾਈ ਤੇ ਕੀਤਾ ਗਿਆ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਭੱਠਾ ਉਦਯੋਗ ਨੂੰ ਇੰਡਸਟਰੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਪਰ ਇੰਡਸਟਰੀ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਉਲਟਾ ਜਿੱਗ ਜੈਗ ਜਿਹੀ ਪੌਲਸੀ ਲਿਆ ਕੇ ਭੱਠਾ ਮਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਭੱਠਾ ਮਾਲਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰ ਸਕਦੇ ਹਨ। ਉਹਨਾਂ ਵਲੋਂ ਨਵੰਬਰ ਤੱਕ ਆਪਣੇ ਭੱਠੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।