ਲੋਕ ਇਨਸਾਫ ਪਾਰਟੀ ਨੇ ਚੁੱਕਿਆ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਮੁੱਦਾ - against the culprits
🎬 Watch Now: Feature Video
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ। ਉਨ੍ਹਾਂ ਨੇ ਮਾਰਚ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੀਤਾ। ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਹੱਥਾਂ ਵਿੱਚ ਸਰਕਾਰ ਵਿਰੋਧੀ ਪੋਸਟਰ ਅਤੇ ਝੰਡੇ ਚੁੱਕੇ ਹੋਏ ਸਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਦੋਸ਼ੀਆਂ ਨਾਲ ਗੰਢਤੁਪ ਹੈ ਜਿਸ ਕਾਰਨ ਉਹ ਦੋਸ਼ੀਆਂ ਨੂੰ ਬਚਾ ਰਹੇ ਹਨ। ਬੈਂਸ ਨੇ ਇਹ ਵੀ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਜਿਨ੍ਹਾਂ ਵਿਚੋਂ ਇੱਕ ਵਾਅਦਾ ਇਹ ਵੀ ਸੀ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਅੰਦਰ ਕੀਤਾ ਜਾਵੇਗਾ ਪਰ ਹੁਣ ਕੈਪਟਨ ਸਰਕਾਰ ਇਸ ਵਾਅਦੇ ਤੋਂ ਭੱਜ ਰਹੀ ਹੈ।