ਅਜਨਾਲਾ 'ਚ ਬਾਜ਼ਾਰ ਪੂਰੀ ਤਰ੍ਹਾਂ ਨਾ ਖੁੱਲਣ ਕਰਕੇ ਲੋਕ ਪਰੇਸ਼ਾਨ
🎬 Watch Now: Feature Video
ਅਜਨਾਲਾ:ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਦੇ ਹੱਕ ਵਿੱਚ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਸਨ।ਜਿਸ ਅਨੁਸਾਰ ਉਹਨਾ ਵੱਲੋਂ ਇਕ ਸ਼ਰਤਾਂ ਦੇ ਅਨੁਸਾਰ ਦੁਕਾਨਾਂ ਨੂੰ ਖੁੱਲਣ ਦੀ ਇਜਾਜਤ ਦਿੱਤੀ ਗਈ ਸੀ ਪਰ ਇਸ ਤੋਂ ਆਮ ਲੋਕ ਨਿਰਾਸ਼ ਨਜ਼ਰ ਆ ਰਹੇ ਹਨ ਅਤੇ ਸਰਕਾਰ ਕੋਲੋਂ ਸਾਰੀਆਂ ਦੁਕਾਨਾਂ ਨੂੰ ਖੋਲਣ ਦੀ ਮੰਗ ਕਰ ਰਹੇ ਹਨ।
ਇਸ ਮੌਕੇ ਲੋਕਾਂ ਨੇ ਕਿਹਾ ਹੈ ਕਿ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈਂਦਾ ਹੈ।ਉਹਨਾਂ ਨੂੰ ਆਪਣੀ ਜਰੂਰਤ ਦਾ ਸਾਰਾ ਸਮਾਨ ਇਕ ਦਿਨ ਵਿਚ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਲੋਕ ਪਰੇਸ਼ਾਨ ਨਜ਼ਰ ਆ ਰਹੇ ਹਨ। ਲੋਕਾਂ ਨੇ ਅਪੀਲ ਕੀਤੀ ਹੈ ਸਰਕਾਰ ਸਾਰੀਆਂ ਦੁਕਾਨਾਂ ਨੂੰ ਖੋਲ ਦੇਵੇ।