ਉਦਯੋਗ ਤੇ ਵਣਜ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕੀ ਦੇ ਜਨਮ ਦਿਵਸ ਦੀ ਦਿੱਤੀ ਵਧਾਈ - ਉਦਯੋਗ ਤੇ ਵਣਜ ਮੰਤਰੀ
🎬 Watch Now: Feature Video

ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸ਼ਨੀਵਾਰ ਦਾ ਇਤਿਹਾਸਕ ਦਿਨ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਭਗਵਾਨ ਵਾਲਮੀਕਿ ਜੈਯੰਤੀ ’ਤੇ ਪੰਜਾਬ ਵਿੱਚ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਤੋਂ ਬਾਅਦ ਹੁਸ਼ਿਆਰਪੁਰ ਦੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਸਰਟੀਫ਼ਿਕੇਟ ਭੇਂਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਮੁੱਖ ਮੰਤਰੀ ਦਾ ਸਕੀਮ ਲਈ ਧੰਨਵਾਦ ਕੀਤਾ।