ਪੁੱਤਰ ਨੂੰ ਇਨਸਾਫ ਦਿਵਾਉਣ ਲਈ ਇਹ ਮਾਂ 6 ਮਹੀਨੇ ਤੋਂ ਕੱਟ ਰਹੀ ਐੱਸਐੱਸਪੀ ਦਫ਼ਤਰ ਚੱਕਰ - ਪੰਜਾਬ ਪੁਲਿਸ
🎬 Watch Now: Feature Video
ਪੰਜਾਬ ਪੁਲਿਸ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਜਾਣੀ ਜਾਂਦੀ ਹੈ। ਜਿਸ ਦੀ ਇੱਕ ਹੋਰ ਤਾਜ਼ਾ ਮਿਸਾਲ ਦੇਖਣ ਨੂੰ ਮਿਲ ਰਹੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਜਿੱਥੇ ਕਿ 6 ਮਹੀਨੇ ਤੋਂ ਇਕ ਮਾਂ ਆਪਣੇ ਪੁੱਤਰ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਪ੍ਰਸ਼ਾਸਨ ਅੱਗੇ ਗੁਹਾਰ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਪੀੜਤ ਮਹਿਲਾ ਦੀ ਤਾਂ ਉਸ ਵੱਲੋਂ 6 ਮਹੀਨੇ ਤੋਂ ਆਪਣੇ ਬੱਚੇ ਦੇ ਕਾਤਲਾਂ ਨੂੰ ਫੜਨ ਲਈ ਪੁਲਿਸ ਅੱਗੇ ਹੱਥ ਜੋੜੇ ਜਾ ਰਹੇ ਹਨ। ਦੂਸਰੇ ਪਾਸੇ ਪੀੜਤ ਮਹਿਲਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਐਸਐਸਪੀ ਦੇ ਨਾਲ ਮੁਲਾਕਾਤ ਕੀਤੀ ਗਈ।