ਮੋਟਰਸਾਈਕਲ ਸਵਾਰ ਨੇ ਕਾਰ ਸਵਾਰ ਨੂੰ ਮਾਰੀ ਗੋਲੀ - ਕਾਰ ਸਵਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13270430-808-13270430-1633451224607.jpg)
ਪਟਿਆਲਾ: ਸਨੌਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ (Murder) ਕੀਤੀ ਗਈ ਹੈ। ਇਸ ਘਟਨਾ ਨੂੰ ਮੋਟਰਸਾਈਕਲ ਸਵਾਲ (Motorcycle questions) ਵਿਅਕਤੀ ਨੇ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਪਰਿਵਾਰ ਨਾਲ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ, ਕਿ ਮੋਟਰਸਾਈਕਲ ‘ਤੇ ਆਏ ਵਿਅਕਤੀ ਕਾਰ ਚਾਲਕ ਨੂੰ ਗੋਲੀ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਤਨੀ ਮੁਤਾਬਕ ਉਹ ਦੋਵਾਂ ਹੀ ਕਾਰ ਵਿੱਚ ਸਵਾਰ ਸਨ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਨੂੰ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਮ੍ਰਿਤਕ ਦੀ ਪਤਨੀ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਮੁਲਜ਼ਮਾਂ ਲਈ ਫਾਂਸੀ ਦੀ ਮੰਗ ਕੀਤੀ ਹੈ।