ਜੇਪੀ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿਵਾਦ ਨੂੰ ਲੈ ਕੇ 30 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ
🎬 Watch Now: Feature Video
ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਵੱਲੋਂ ਜੇਪੀ ਗਾਰਬੇਜ ਪ੍ਰੋਸੈਸਿੰਗ ਪਲਾਂਟ ਪੋਜੇਸ਼ਨ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਜਿੱਥੇ ਚੰਡੀਗੜ ਨਗਰ ਨਿਗਮ ਨੇ ਆਪਣਾ ਜਵਾਬ ਦਾਖਿਲ ਕਰਨ ਦੇ ਲਈ ਸਮਾਂ ਮੰਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅਦਾਲਤ ਵੱਲੋਂ ਜੇਪੀ ਪਲਾਂਟ ਨੂੰ ਦਿੱਤੇ ਗਏ ਸਟੇ ਦੇ ਖਿਲਾਫ਼ ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਿੱਚ ਚੁਣੌਤੀ ਦਿੱਤੀ ਹੈ ਜਿਸ 'ਤੇ ਸੁਣਵਾਈ ਹੋਣੀ ਬਾਕੀ ਹੈ। ਚੰਡੀਗੜ੍ਹ ਨਗਰ ਨਿਗਮ ਵੱਲੋਂ ਸੀਨੀਅਰ ਸਟੈਂਡਿੰਗ ਕੌਂਸਲ ਪੰਕਜ ਜੈਨ ਨੇ ਦੱਸਿਆ ਕਿ ਇਹ ਕੋਈ ਨਵਾਂ ਵਿਵਾਦ ਨਹੀਂ ਹੈ ਲੰਬੇ ਸਮੇਂ ਤੋਂ ਇਹ ਮਾਮਲਾ ਜ਼ਿਲ੍ਹਾ ਅਦਾਲਤ ਦੇ ਵਿੱਚ ਪੈਂਡਿੰਗ ਹੈ। ਸਾਲ 2017 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਲਈ ਝੰਡੀ ਦੇ ਨਗਰ ਨਿਗਮ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਉੱਤੇ ਵਿਚਾਰ ਕਰਨਾ ਚਾਹੀਦਾ ਕਿ ਜੇਪੀ ਪਲਾਂਟ ਦੇ ਨਾਲ ਕਰਾਰ ਰੱਖਣਾ ਹੈ ਜਾਂ ਫਿਰ ਨਹੀਂ। ਜਿਸ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਵਿੱਚ ਫ਼ੈਸਲਾ ਦਿੱਤਾ ਗਿਆ ਕਿ ਪਲਾਂਟ ਦੇ ਹਾਲਾਤਾਂ ਨੂੰ ਵੇਖਦੇ ਹੋਏ ਇਸ ਕਰਾਰ ਨੂੰ ਖਤਮ ਕੀਤਾ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਜੂਨ ਨੂੰ ਹੋਵੇਗੀ। ਜ਼ਿਲ੍ਹਾ ਅਦਾਲਤ ਦੇ ਇਸ ਫੈਸਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ।