ਪੰਚਾਇਤ ਸੈਕਟਰੀ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ - ਆਰਥਿਕ ਮੰਦਹਾਲੀ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਚਾਇਤ ਸੈਕਟਰੀ ਯੂਨੀਅਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਪੰਚਾਇਤ ਸੈਕਟਰੀ ਯੂਨੀਅਨ ਦੇ ਪ੍ਰਧਾਨ ਮੰਗਤ ਸਿੰਘ ਨੇ ਕਿਹਾ ਕਿ ਉਹ ਪਿਛਲੇ ਕਈ ਮਹੀਨੇ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀਆ ਤਨਖਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਵਿਚੋਂ ਗੁਜਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਾਰ ਅਧਿਕਾਰੀਆਂ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਭਲਕੇ ਪੰਜਾਬ ਪੱਧਰ ਦਾ ਧਰਨਾ ਦੇਣਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਵੀ ਕਰਨਗੇ।