ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - ਕਾਨੂੰਨ ਦੀ ਕਾਪੀ ਸਾੜ ਕੇ ਸਰਕਾਰ ਨੂੰ ਤਿੱਖੀ ਚਿਤਾਵਨੀ
🎬 Watch Now: Feature Video
ਮਾਨਸਾ: ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦੇ ਕਾਨੂੰਨ ਦੀ ਕਾਪੀ ਸਾੜ ਕੇ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਸਰਕਾਰ ਪੰਜਾਬ ਯੂ਼ਟੀ ਮੁਲਾਜ਼ਮ ਪੈਨਸ਼ਨਰ ਐਸੋਸੀਏਸ਼ਨ ਦੀਆਂ ਹੱਕੀ ਮੰਗਾਂ ਮੰਨੇ ਨਹੀਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨੂੰ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਅੱਜ ਸੱਤਾ ਦਾ ਸੁੱਖ ਭੋਗਣ ਵੇਲੇ ਸਰਕਾਰ ਮੁਲਾਜ਼ਮਾਂ ਨੂੰ ਭੁੱਲ ਗਈ ਹੈ ਸਰਕਾਰ ਨੂੰ ਆਪਣੀਆਂ ਹੱਕੀ ਮੰਗਾਂ ਜਾਣੂ ਕਰਵਾਉਣ ਦੇ ਮਕਸਦ ਨਾਲ ਉਨ੍ਹਾਂ ਵੱਲੋਂ ਤਿੰਨ ਦਿਨਾਂ ਪ੍ਰਦਰਸ਼ਨ ਕੀਤਾ।