ਰੋਸ ਪ੍ਰਦਰਸ਼ਨ ਕਰ ਰਹੀ 'ਆਪ' ਦਾ ਕੋਈ ਵਜੂਦ ਨਹੀਂ: ਮਨਜਿੰਦਰ ਸਿੰਘ ਜਿੰਦਰੀ

🎬 Watch Now: Feature Video

thumbnail

By

Published : Sep 7, 2020, 11:05 PM IST

ਪਟਿਆਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਘੁਟਾਲੇ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਮੰਤਰੀ 'ਤੇ ਇਲਜ਼ਾਮ ਲਗਾ ਰਹੀਆਂ ਹਨ, ਉਹ ਸਰਾਸਰ ਬੇਬੁਨਿਆਦ ਹਨ। ਨਾਭਾ ਦੇ ਸਾਰੇ ਕਾਂਗਰਸ ਪਾਰਟੀ ਵਰਕਰ ਉਨ੍ਹਾਂ ਦੇ ਨਾਲ ਹਨ ਅਤੇ ਜੋ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕਰ ਰਹੀ ਹੈ ਉਨ੍ਹਾਂ ਦਾ ਕੋਈ ਵਜੂਦ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮੁੱਦਾ ਖੜਾ ਕਰਨ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਇਹ ਡਰਾਮਾ ਕਰ ਰਹੀਆਂ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.