ਮੀਂਹ ਨੇ ਲੋਕਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ - ਮੀਂਹ ਘੱਟ ਪਿਆ
🎬 Watch Now: Feature Video

ਪਿਛਲੇ ਦਿਨ੍ਹਾਂ ਤੋਂ ਸੂਬੇ ‘ਚ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਮੀਂਹ ਪੈ ਰਿਹਾ ਹੈ। ਹੁਸ਼ਿਆਰਪੁਰ ਵਿਚ ਪਏ ਮੀਂਹ ਦੇ ਨਾਲ ਜਿੱਥੇ ਸਥਾਨਕ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਕਈ ਦਿਨਾਂ ਤੋਂ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਤੋਂ ਵੀ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਨਿਜਾਤ ਮਿਲ ਸਕਦੀ ਹੈ। ਈਟੀਵੀ ਭਾਰਤ ਦੀ ਟੀਮ ਨੇ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਮੀਂਹ ਘੱਟ ਪਿਆ ਹੈ ਪਰ ਇਸ ਦੇ ਨਾਲ ਜੋ ਕਈ ਦਿਨਾਂ ਪੈ ਰਹੀ ਗਰਮੀ ਤੋਂ ਉਨ੍ਹਾਂ ਨੂੰ ਨਿਜਾਤ ਮਿਲੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਮੀਂਹ ਕਿਸਾਨਾਂ ਦੇ ਲਈ ਵੀ ਕਾਫੀ ਲਾਹੇਵੰਦ ਹੈ ਕਿਉਂਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਕਾਰਨ ਝੋਨੇ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਰਹਿੰਦੀ ਹੈ।