ਮੀਂਹ ਨੇ ਤੋੜੇ ਕਈ ਸਾਲਾਂ ਦੇ ਰਿਕਾਰਡ - ਲੁਧਿਆਣਾ
🎬 Watch Now: Feature Video
ਲੁਧਿਆਣਾ: ਪੰਜਾਬ ਦੇ ਵਿੱਚ ਮੌਸਮ ਦਾ ਮਿਜਾਜ਼ ਲਗਾਤਾਰ ਬਦਲਦਾ ਜਾ ਰਿਹਾ ਹੈ। ਬੀਤੇ ਦਿਨੀਂ ਪਏ ਮੀਂਹ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ। 31 ਐੱਮ.ਐੱਮ ਬਾਰਿਸ਼ ਲੁਧਿਆਣਾ ਵਿੱਚ ਹੋਈ। 16 ਸਾਲ ਬਾਅਦ ਅਕਤੂਬਰ ਮਹੀਨੇ ਦੇ ਵਿੱਚ ਭਾਰੀ ਬਾਰਿਸ਼ ਹੋਈ ਹੈ। ਜਿਸ ਨਾਲ ਮੌਸਮ ਤੇ ਪ੍ਰਭਾਵ ਪਿਆ ਹੈ ਅਤੇ ਫ਼ਸਲ ਦਾ ਵੀ ਨੁਕਸਾਨ ਹੋਇਆ ਹੈ। ਜਦੋਂ ਕਿ ਪੰਜਾਬ ਦੇ ਕਈ ਹਿੱਸਿਆਂ ਵਿਚ ਗੜ੍ਹੇਮਾਰੀ ਦੇ ਨਾਲ ਤੇਜ਼ ਮੀਂਹ ਕਾਰਨ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਖੀ ਡਾ.ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਬਾਰਸ਼ ਕਰਕੇ ਪਾਰੇ ਦੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਦੇ ਪੀਏਯੂ ਪ੍ਰਯੋਗਸ਼ਾਲਾ ਦੇ ਵਿੱਚ 10 ਡਿਗਰੀ ਟੈਂਪਰੇਚਰ ਰਿਕਾਰਡ ਹੋਇਆ ਹੈ। ਜੋ ਕਿ ਅਕਤੂਬਰ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਡਾ. ਟੈਂਪਰੇਚਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਾਲਾਂਕਿ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ।