ਮੀਂਹ ਨੇ ਕਿਸਾਨ ਤੇ ਪ੍ਰਸ਼ਾਸਨ ਦੋਹਾਂ ਦੀਆਂ ਹੀ ਚਿੰਤਾਵਾਂ 'ਚ ਕੀਤਾ ਵਾਧਾ - the administration
🎬 Watch Now: Feature Video
ਹੁਸ਼ਿਆਰਪੁਰ: ਬੀਤੀ ਦਿਨ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੀ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਉਥੇ ਹੀ ਪੰਜਾਬ ਦੇ ਕਈ ਹਿੱਸਿਆਂ 'ਚ ਹੋਈ ਭਾਰੀ ਗੜ੍ਹੇਮਾਰੀ ਨੇ ਫ਼ਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ। ਜੇਕਰ ਗੱਲ ਹੁਸ਼ਿਆਰਪੁਰ ਦੀ ਕਰੀਏ ਤਾਂ ਹੁਸ਼ਿਆਰਪੁਰ 'ਚ ਪਈ 12 ਘੰਟਿਆਂ ਤੋਂ ਲਗਾਤਾਰ ਬਾਰਿਸ ਨੇ ਕਿਸਾਨਾਂ ਅਤੇ ਪ੍ਰਸ਼ਾਸਨ ਦੋਹਾਂ ਦੀਆਂ ਹੀ ਚਿੰਤਾਵਾਂ 'ਚ ਵਾਧਾ ਕੀਤਾ ਹੈ।ਕਿਉਂ ਕਿ ਜਿੱਥੇ ਇੱਕ ਪਾਸੇ ਮੰਡੀ 'ਚ ਪਈ ਝੋਨੇ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠ ਪਈ ਹੋਈ ਕਾਰਨ ਗਿੱਲੀ ਹੋ ਗਈ ਹੈ, ਉਥੇ ਹੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਵੀ ਨਿਰਾਸ਼ਾ ਦੇ ਆਲਮ 'ਚ ਹਨ। ਇਸ ਸਬੰਧੀ ਜਦੋਂ ਮੰਡੀ 'ਚ ਮੌਜੂਦ ਕੁਝ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਸ਼ਾਸਨ ਵਲੋਂ ਪੁਖਤਾ ਇੰਤਜਾਮ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰੰਤੂ ਅਸਲ 'ਚ ਜਿਸ ਹਿਸਾਬ ਨਾਲ ਪ੍ਰਬੰਧ ਹੋਣੇ ਚਾਹੀਦੇ ਸਨ। ਉਹ ਨਹੀਂ ਕੀਤੇ ਗਏ ਹਨ ਤੇ ਇਹੀ ਕਾਰਨ ਹੈ ਕਿ ਅੱਜ ਮੰਡੀਆਂ 'ਚ ਝੋਨੇ ਦੀ ਫ਼ਸਲ ਰੁਲ ਰਹੀ ਹੈ।