ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ - ਲੁਟੇਰਿਆਂ ਦੀ ਭਾਲ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ’ਚ ਆਏ ਦਿਨ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਅਤੇ ਲੁਟੇਰੇ ਬੇਖੌਫ ਹੋ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਫੁੱਲਾਂ ਵਾਲਾ ਚੌਕ ਦਾ ਜਿੱਥੇ 5 ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋਈ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਨਵ ਪੁਰੀ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ ਬੀਤੇ ਰਾਤ ਫੁੱਲਾਂ ਵਾਲਾ ਚੌਕ ਨਜ਼ਦੀਕ ਪਹੁੰਚਿਆ ਤਾਂ ਕਰੀਬ 5 ਲੁਟੇਰਿਆਂ ਨੇ ਉਸ ਨੂੰ ਲੁੱਟ ਲਿਆ। ਉਹਨਾਂ ਨੇ ਕਿਹਾ ਕਿ ਸੀਸੀਟੀਵੀ ਦੇ ਅਧਾਰ ’ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।